ਸਾਹਿਤਕ/ਸਮਾਜਕ/ਰੀਪੋਰਟ/ਸਰਗਰਮੀਆਂ/ਸੂਚਨਾ

ਮਾਤਾ ਜਸਵੰਤ ਕੌਰ ਸਰਵੋਤਮ ਬਾਲ ਪੁਸਤਕ ਪੁਰਸਕਾਰ

ਡਾ. ਸ਼ੁਕਲਾ ਨੂੰ ਦੇਣ ਦਾ ਐਲਾਨ

ਪ੍ਰੋ. ਪ੍ਰੀਤਮ ਸਿੰਘ ਪਟਿਆਲਾ ਤੇ ਉਨ੍ਹਾਂ ਦੇ ਭਰਾ ਸ. ਕੁਲਵੰਤ ਸਿੰਘ ਵੱਲੋਂ ਆਪਣੀ ਸਵਰਗੀ ਮਾਤਾ ਸਰਦਾਰਨੀ ਜਸਵੰਤ ਕੌਰ ਦੀ ਯਾਦ ਵਿਚ ਸਥਾਪਿਤ ‘ਸਰਬੋਤਮ ਮੌਲਿਕ ਬਾਲ ਪੁਸਤਕ ਪੁਰਸਕਾਰ (2006), ਜੋ ਕਿ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਦਿੱਤਾ ਜਾਂਦਾ ਹੈ, ਬਾਰੇ ਅਕਾਦਮੀ ਦੇ ਪ੍ਰਧਾਨ ਡਾ. ਸੁਰਜੀਤ ਪਾਤਰ, ਸੀਨੀਅਰ ਮੀਤ ਪ੍ਰਧਾਨ ਪ੍ਰੋ. ਗੁਰਭਜਨ ਗਿੱਲ ਤੇ ਮੀਤ ਪ੍ਰਧਾਨ ਪ੍ਰਿੰ. ਪ੍ਰੇਮ ਸਿੰਘ ਬਜਾਜ ਨੇ ਸਾਂਝੇ ਤੌਰ ਤੇ ਐਲਾਨ ਕੀਤਾ ਕਿ ਇਹ ਪੁਰਸਕਾਰ ਡਾ. ਫ਼ਕੀਰ ਚੰਦ ਸ਼ੁਕਲਾ ਦੀ ਕਿਤਾਬ ‘ਡਾਕਟਰ ਬੀਜੀ ਅਤੇ ਹੋਰ ਵਿਗਿਆਨਕ ਬਾਲ ਨਾਟਕ’ ਨੂੰ ਦਿੱਤਾ ਜਾ ਰਿਹਾ ਹੈ। ਅਕਾਡਮੀ ਦੇ ਜਨਰਲ ਸਕੱਤਰ ਪ੍ਰੋ. ਰਵਿੰਦਰ ਭੱਠਲ ਨੇ ਦੱਸਿਆ ਕਿ ਇਸ ਪੁਰਸਕਾਰ ਵਿਚ ਦਸ ਹਜ਼ਾਰ ਰੁਪਏ ਦੀ ਰਾਸ਼ੀ, ਦੋਸ਼ਾਲਾ ਅਤੇ ਸਨਮਾਨ ਪੱਤਰ ਸ਼ਾਮਿਲ ਹੈ। ਇਸ ਪੁਰਸਕਾਰ ਦੀ ਮਹਾਨਤਾ ਇਸ ਗੱਲ ਵਿਚ ਹੈ ਕਿ ਪੰਜਾਬੀ ਭਾਸ਼ਾ ਵਿਚ ਬੱਚਿਆਂ ਦੇ ਮਿਆਰੀ ਸਾਹਿਤ ਦੀ ਸਿਰਜਣਾ ਨੂੰ ਉਤਸਾਹਿਤ ਕੀਤਾ ਜਾਵੇ। ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਡਾ. ਸ਼ੁਕਲਾ ਵਿਗਿਆਨਕ ਦ੍ਰਿਸ਼ਟੀਕੋਣ ਵਾਲਾ ਬੱਚਿਆਂ ਲਈ ਲਿਖਣ ਵਾਲਾ ਸੁਹਿਰਦ ਲੇਖਕ ਹੈ। ਪ੍ਰੋ. ਗੁਰਭਜਨ ਗਿੱਲ ਨੇ ਕਿਹਾ ਕਿ ਡਾ. ਸ਼ੁਕਲਾ ਅੰਤਰ ਰਾਸ਼ਟਰੀ ਪ੍ਰਸਿੱਧੀ ਦਾ ਭੋਜਨ ਵਿਗਿਆਨੀ ਹੈ ਤੇ ਬੱਚਿਆਂ ਦੀ ਮਾਨਸਿਕਤਾ ਨੂੰ ਵਿਗਿਆਨਕ ਸੋਚ ਨਾਲ ਮੇਲ ਕੇ ਪਿਛਲੇ 40 ਸਾਲਾਂ ਤੋਂ ਨਿਰੰਤਰ ਲਿਖਣ ਵਾਲਾ ਲੇਖਕ ਹੈ। ਪ੍ਰਿੰ. ਪ੍ਰੇਮ ਸਿੰਘ ਬਜਾਜ ਨੇ ਦੱਸਿਆ ਕਿ ਨੇੜ ਭਵਿੱਖ ਵਿਚ ਇਕ ਵਿਸ਼ੇਸ ਸਮਾਗਮ ਰਾਹੀਂ ਇਹ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ।

(14 ਸਤੰਬਰ 2007) ਯੂਨੀਕੋਡ

e-mail: Likhari


© likhari: Punjabi Likhari Forum-2001-2007